Wednesday, July 3, 2024
HomePunjabi Newsਪੰਜਾਬ ਸਰਕਾਰ ਨੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਸੁਰੱਖਿਆ ਘਟਾਈ

ਪੰਜਾਬ ਸਰਕਾਰ ਨੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਸੁਰੱਖਿਆ ਘਟਾਈ

ਜਾਨ ਨੂੰ ਖਤਰਾ ਦੱਸ ਰਿੰਕੂ ਨੇ ਕੇਂਦਰ ਸਰਕਾਰ ਤੋਂ ਮੰਗੀ ਹੋਰ ਸੁਰੱਖਿਆ

ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਰਤੀ ਜਨਤਾ ਵਿਚ ਪਾਰਟੀ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਉਸ ਦੀ ਸੁਰੱਖਿਆ ਘਟਾ ਦਿੱਤੀ ਹੈ। ਜਿਸ ਦਿਨ ਰਿੰਕੂ ਭਾਜਪਾ ਵਿਚ ਸ਼ਾਮਲ ਹੋਏ ਉਸ ਤੋਂ ਅਗਲੇ ਹੀ ਦਿਨ ਪੰਜਾਬ ਸਰਕਾਰ ਨੇ ਉਸ ਦੀ ਸੁਰੱਖਿਆ ਅੱਧੀ ਕਰ ਦਿੱਤੀ ਸੀ।

ਉਨ੍ਹਾਂ ਦੀ ਸੁਰੱਖਿਆ ਵਿਚ ਪਹਿਲਾਂ 8 ਪੁਲਿਸ ਮੁਲਾਜ਼ਮ ਤਾਇਨਾਤ ਸਨ ਜਿਨ੍ਹਾਂ ਵਿਚੋਂ ਪੰਜਾਬ ਸਰਕਾਰ ਨੇ ਚਾਰ ਨੂੰ ਵਾਪਸ ਬੁਲਾ ਲਿਆ ਹੈ। ਜਦਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰ ਸੁਸ਼ੀਲ ਕੁਮਾਰ ਰਿੰਕੂ ਖਿਲਾਫ਼ ਲਗਾਤਾਰ ਹਮਲਾਵਰ ਰੁਖ ਅਪਣਾ ਰਹੇ ਹਨ ਅਤੇ ਉਸ ਨੂੰ ਗੱਦਾਰ ਕਹਿ ਰਹੇ ਹਨ। ਲੰਘੇ ਦਿਨੀਂ ਸੰਸਦ ਮੈਂਬਰ ਦੀ ਰਿਹਾਇਸ਼ ਨੇੜੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਰਦਰਸ਼ਨ ਵੀ ਕੀਤਾ ਗਿਆ ਸੀ। ਰਿੰਕੂ ਅਤੇ ਅੰਗੁਰਾਲ ਵੱਲੋਂ ਕੱਢੇ ਗਏ ਰੋਡ ਸ਼ੋਅ ਦੌਰਾਨ ਵੀ ‘ਆਪ’ ਵਰਕਰਾਂ ਨੇ ਦੋਵੇਂ ਆਗੂਆਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਜਿਸ ਦੇ ਚਲਦਿਆਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕੋਲੋਂ ਹੋਰ ਸੁਰੱਖਿਆ ਕਰਮਚਾਰੀਆਂ ਦੀ ਮੰਗ ਕੀਤੀ ਹੈ।

RELATED ARTICLES

Most Popular

Recent Comments