More
    HomePunjabi NewsLiberal Breakingਪੰਜਾਬ ਸਰਕਾਰ ਨੇ ਆਂਗਣਵਾੜੀ ਨੂੰ ਜਾਰੀ ਕੀਤੇ ਕਰੋੜਾਂ ਰੁਪਏ, ਇਹਨਾਂ ਸਕੀਮਾਂ ਤਹਿਤ...

    ਪੰਜਾਬ ਸਰਕਾਰ ਨੇ ਆਂਗਣਵਾੜੀ ਨੂੰ ਜਾਰੀ ਕੀਤੇ ਕਰੋੜਾਂ ਰੁਪਏ, ਇਹਨਾਂ ਸਕੀਮਾਂ ਤਹਿਤ ਖਰਚੀ ਜਾਵੇਗੀ ਰਾਸ਼ੀ

    ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਣੇਪਾ ਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਆਪਣੇ ਉਪਰਾਲੇ ਜਾਰੀ ਰੱਖੇਗੀ।

    ਕੈਬਨਿਟ ਮੰਤਰੀ ਨੇ ਕਿਹਾ ਕਿ ਆਈ.ਸੀ.ਡੀ.ਐਸ. ਸਕੀਮ ਤਹਿਤ ਨਵੰਬਰ 2023 ਤੋਂ ਜਨਵਰੀ 2024 ਤੱਕ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਨੂੰ ਮਾਣ ਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 6 ਮਹੀਨੇ ਤੋਂ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸਪਲੀਮੈਂਟਰੀ ਨਿਊਟ੍ਰੀਸ਼ਨ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

    RELATED ARTICLES

    Most Popular

    Recent Comments