HomePunjabi Newsਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

ਨਗਰ ਨਿਗਮ ਅਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ’ਚ ਹੋ ਰਹੀ ਦੇਰੀ ਦਾ ਪੁੱਛਿਆ ਕਾਰਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨਗਰ ਨਿਗਮ ਅਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ’ਚ ਹੋ ਰਹੀ ਦੇਰੀ ਦੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪੁੱਛਿਆ ਕਿ ਨਗਰ ਨਿਗਮ ਅਤੇ ਜ਼ਿਲ੍ਹਾ ਪਰੀਸ਼ਦ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਵੀ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ।

ਅਦਾਲਤ ਵਿਚ ਇਸ ਮਾਮਲੇ ਦੀ ਅਗਲੀ ਸੁਣਵਾਈ 23 ਸਤੰਬਰ ਨੂੰ ਹੋਵੇਗੀ ਅਤੇ ਅਗਲੀ ਸੁਣਵਾਈ ਤੱਕ ਇਸ ਮਾਮਲੇ ’ਚ ਪੰਜਾਬ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਮਾਲੇਰਕੋਟਲਾ ਨਿਵਾਸੀ ਬੇਅੰਤ ਸਿੰਘ ਵੱਲੋਂ ਇਹ ਮਾਮਲਾ ਅਦਾਲਤ ਵਿਚ ਦਾਖਲ ਕੀਤਾ ਗਿਆ ਸੀ। ਬੇਅੰਤ ਸਿੰਘ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪੰਜਾਬ ਦੀਆਂ 42 ਮਿਊਂਸੀਪਲ ਕਮੇਟੀਆਂ ਦਾ ਕਾਰਜਕਾਲ ਖਤਮ ਹੋਏ ਨੂੰ ਕਈ ਮਹੀਨੇ ਹੋ ਚੁੱਕੇ ਹਨ। ਪਰ ਪੰਜਾਬ ਸਰਕਾਰ ਵੱਲੋਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ।

RELATED ARTICLES

Most Popular

Recent Comments