ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ। ਜਾਣਕਾਰੀ ਅਨੁਸਾਰ 10ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ 2024 ਤੱਕ ਚੱਲੀ ਸੀ। ਪ੍ਰੀਖਿਆਵਾਂ ‘ਚ ਤਕਰੀਬਨ ਸਵਾ 3 ਲੱਖ ਵਿਦਿਆਰਥੀਆਂ ਨੇ ਪੇਪਰ ਦਿੱਤਾ ਸੀ, ਜਿਨ੍ਹਾਂ ਦਾ ਨਤੀਜਾ ਹੁਣ ਸਿੱਖਿਆ ਬੋਰਡ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ। ਨਤੀਜਿਆਂ ਦੀ ਜਾਂਚ ਕਰਨ ਲਈ ਲਿੰਕ PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਅੱਪਲੋਡ ਕੀਤਾ ਜਾਵੇਗਾ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ 18 ਅਪ੍ਰੈਲ ਨੂੰ ਜਾਵੇਗਾ ਐਲਾਨਿਆ
RELATED ARTICLES