More
    HomePunjabi Newsਪੰਜਾਬ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਹੋਈ ਜ਼ਿਮਨੀ...

    ਪੰਜਾਬ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਹੋਈ ਜ਼ਿਮਨੀ ਚੋਣ ਦੇ ਆਏ ਨਤੀਜੇ

    ਕਾਂਗਰਸ ਨੇ 4, ਟੀਐਮਸੀ ਨੇ 4, ਭਾਜਪਾ ਨੇ 2, ‘ਆਪ’, ਡੀਐਮਕੇ ਅਤੇ ਅਜ਼ਾਦ ਉਮੀਦਵਾਰਾਂ ਨੂੰ ਮਿਲੀ 1-1 ਸੀਟ

    ਨਵੀਂ ਦਿੱਲੀ/ਬਿਊਰੋ ਨਿਊਜ਼ : ਲੰਘੀ 10 ਜੁਲਾਈ ਨੂੰ ਪੰਜਾਬ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਈਆਂ ਗਈਆਂ ਸਨ। ਜਿਨ੍ਹਾਂ ਦਾ ਚੋਣ ਨਤੀਜਾ ਅੱਜ ਐਲਾਨਿਆ ਗਿਆ ਇਨ੍ਹਾਂ ਵਿਚੋਂ ਕਾਂਗਰਸ ਪਾਰਟੀ 4, ਟੀਐਮਸੀ ਨੇ 3, ਭਾਜਪਾ ਨੇ 2, ਆਮ ਆਦਮੀ ਪਾਰਟੀ 1 ਅਤੇ ਇਕ ਸੀਟ ’ਤੇ ਅਜ਼ਾਦ ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ ਹੈ। ਪੰਜਾਬ ਦੀ ਜਲੰਧਰ ਪੱਛਮੀ ਸੀਟ ਤੋਂ ਆਮ ਆਦਮੀ ਪਾਰਟੀ ਨੇ ਉਮੀਦਵਾਰ ਮਹਿੰਦਰ ਭਗਤ ਨੇ ਆਪਣੇ ਵਿਰੋਧੀ ਉਮੀਦਵਾਰ ਭਾਜਪਾ ਦੇ ਸ਼ੀਤਲ ਅੰਗੁਰਾਲ ਨੂੰ 37235 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ।

    ਹਿਮਾਚਲ ਪ੍ਰਦੇਸ਼ ਦੀਆਂ 3 ਸੀਟਾਂ ਵਿਚੋਂ 2 ਸੀਟਾਂ ’ਤੇ ਕਾਂਗਰਸ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ ਉਤਰਾਖੰਡ ਦੀਆਂ ਦੋਵੇਂ ਸੀਟਾਂ ’ਤੇ ਵੀ ਕਾਂਗਰਸ ਪਾਰਟੀ ਨੇ ਜਿੱਤ ਪ੍ਰਾਪਤ ਕਰ ਲਈ ਹੈ। ਉਧਰ ਮੱਧ ਪ੍ਰਦੇਸ਼ ਦੀਆਂ ਦੋ ਵਿਧਾਨ ਸੀਟਾਂ ਵਿਚੋਂ ਇਕ ’ਤੇ ਭਾਜਪਾ ਨੇ ਅਤੇ 1 ਸੀਟ ਤੋਂ ਅਜ਼ਾਦ ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ ਹੈ। ਜਦਕਿ ਪੱਛਮੀ ਬੰਗਾਲ ਦੀਆਂ 4 ਸੀਟਾਂ ’ਤੇ ਹੋਈ ਜ਼ਿਮਨੀ ਚੋਣ ਵਿਚੋਂ ਚਾਰ ਸੀਟਾਂ ’ਤੇ ਟੀਐਮਸੀ ਨੇ ਜਿੱਤ ਪ੍ਰਾਪਤ ਕਰ ਲਈ ਹੈ। ਇਸ ਤਰ੍ਹਾਂ ਤਾਮਿਲਨਾਡੂ ਸੂਬੇ ਦੀ ਇਕ ਵਿਧਾਨ ਸਭਾ ਸੀਟ ’ਤੇ ਡੀਐਮ ਕੇ ਨੇ ਜਿੱਤ ਪ੍ਰਾਪਤ ਕੀਤੀ ਹੈ।

    RELATED ARTICLES

    Most Popular

    Recent Comments