ਪੰਜਾਬ ਦੇ ਮਾਨਸਾ ਵਿੱਚ ਸੜਕ ਦਾ ਨਾਮ ਰਖਿਆ ਜਾਵੇਗਾ ਸਿੱਧੂ ਮੁਸੇਵਾਲਾ ਦੇ ਨਾਮ ਤੇ
ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੇ ਪੂਰੇ ਦੁਨੀਆਂ ਨੂੰ ਹਿਲਾ ਕੇ ਰੱਖ ਦਿਤਾ ਸੀ। ਹੁਣ ਪੰਜਾਬ ਦੇ ਮਾਨਸਾ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਉੱਤੇ ਰੱਖਿਆ ਗਿਆ ਹੈ। ਮੰਡੀ ਬੋਰਡ ਨੇ ਰਾਮ ਦੱਤਾ ਰੋਡ ਦਾ ਨਾਂ ਬਦਲ ਦਿੱਤਾ ਹੈ।26 ਜਨਵਰੀ ਨੂੰ ਮਾਨਸਾ ਪੁੱਜੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ।ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦੇਸ਼ਾਂ ‘ਚ ਬੈਠੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਮੂਸੇਵਾਲਾ ਦੇ ਪਰਿਵਾਰ ਦਾ ਦੁੱਖ ਅਸਹਿ ਹੈ।
ਸਰਕਾਰ ਦੀ ਹਮਦਰਦੀ ਪਰਿਵਾਰ ਨਾਲ ਹੈ। ਮੂਸੇਵਾਲਾ ਦੀ ਸੁਰੱਖਿਆ ਲੀਕ ਹੋਣ ਦੇ ਸਵਾਲ ‘ਤੇ ਮੰਤਰੀ ਬਲਬੀਰ ਨੇ ਕਿਹਾ ਕਿ ਇਸ ਕਤਲ ਕਾਂਡ ਦੀ ਜਾਂਚ ਕਈ ਪਹਿਲੂਆਂ ਤੋਂ ਚੱਲ ਰਹੀ ਹੈ। ਜੇਕਰ ਉਨ੍ਹਾਂ ਦੀ ਪਾਰਟੀ ਦਾ ਵੀ ਕੋਈ ਮੈਂਬਰ ਮੂਸੇਵਾਲਾ ਦੀ ਸੁਰੱਖਿਆ ਨੂੰ ਲੀਕ ਕਰਨ ਲਈ ਅੱਗੇ ਆਉਂਦਾ ਹੈ ਤਾਂ ਉਸਨੂੰ ਵੀ ਬਖਸ਼ਿਆ ਨਹੀਂ ਜਾਵੇਗਾ।ਮਹੱਤਵਪੂਰਨ ਗੱਲ ਇਹ ਹੈ ਕਿ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਤੋਂ ਅਗਲੇ ਹੀ ਦਿਨ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਮੰਤਰੀ ਬਲਵੀਰ ਨੇ ਕਿਹਾ ਕਿ ਪਿਛਲੀ ਸਰਕਾਰ ਵੇਲੇ ਤਤਕਾਲੀ ਡੀਜੀਪੀ ਨੇ ਕਿਹਾ ਸੀ ਕਿ ਪੰਜਾਬ ਵਿੱਚ 57 ਅਜਿਹੇ ਗੈਂਗ ਹਨ ਜੋ ਵਾਰਦਾਤਾਂ ਕਰਦੇ ਹਨ।
ਇਨ੍ਹਾਂ ਗੈਂਗਸਟਰਾਂ ਨੂੰ ਉਨ੍ਹਾਂ ਦੀ ਅਸਲ ਥਾਂ ‘ਤੇ ਸਲਾਖਾਂ ਪਿੱਛੇ ਧੱਕਣ ਦਾ ਕੰਮ ਸਿਰਫ਼ ‘ਆਪ’ ਸਰਕਾਰ ਹੀ ਕਰ ਰਹੀ ਹੈ।ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਹੈ। ਪਹਿਲਾਂ ਕੀ ਹੋਇਆ, ਜਿਸ ‘ਤੇ ਦੋਸ਼ ਲੱਗੇ, ਉਹ ਇਸ ਵੱਲ ਧਿਆਨ ਨਹੀਂ ਦੇ ਰਹੇ। 29 ਮਈ 2022 ਨੂੰ ਸਿੱਧੂ ਮੂਸੇਵਾਲਾ ਆਪਣੀ ਬਿਮਾਰ ਮਾਸੀ ਨੂੰ ਮਿਲਣ ਜਾ ਰਿਹਾ ਸੀ। ਉਹ ਮਹਿੰਦਰਾ ਥਾਰ ਵਿੱਚ ਦੋਸਤਾਂ ਨਾਲ ਬੈਠਾ ਸੀ। ਜਵਾਹਰਕੇ ਵਿਚ ਦਿਨ ਦਿਹਾੜੇ ਉਸ ‘ਤੇ ਗੋਲੀਆਂ ਚਲਾ ਕੇ ਰਸਤੇ ਵਿਚ ਹੀ ਮਾਰ ਦਿੱਤਾ ਗਿਆ। ਮੂਸੇਵਾਲਾ ਦੇ ਨਾਲ ਉਸ ਦੇ ਦੋ ਦੋਸਤ ਗੁਰਵਿੰਦਰ ਤੇ ਗੁਰਪ੍ਰੀਤ ਵੀ ਥਾਰ ‘ਚ ਬੈਠੇ ਸਨ।
ਇਸ ਕਤਲੇਆਮ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਬਰਾੜ ਨੇ ਇਸ ਕਤਲ ਨੂੰ ਤਿਹਾੜ ਜੇਲ ‘ਚ ਬੈਠੇ ਗੈਂਗਸਟਰ ਲਾਰੈਂਸ ਦੇ ਇਸ਼ਾਰੇ ‘ਤੇ ਅੰਜਾਮ ਦਿੱਤਾ ਸੀ। ਇਸ ਮਾਮਲੇ ‘ਚ ਹੁਣ ਤੱਕ ਕਰੀਬ 36 ਲੋਕਾਂ ਦੇ ਨਾਂ ਸਾਹਮਣੇ ਆ ਚੁੱਕੇ ਹਨ।