ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਪੰਜਾਬ ਸਰਕਾਰ ਨੇ 3 ਆਈ.ਏ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਲਈ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿਚ ਆਈ.ਏ.ਐਸ. ਸ੍ਰੀਮਤੀ ਅੰਮ੍ਰਿਤ ਸਿੰਘ, ਆਈ.ਏ.ਐਸ. ਰਾਹੁਲ ਗੁਪਤਾ, ਸ੍ਰੀਮਤੀ ਸੋਨਾ ਥਿੰਦ ਅਤੇ ਪੀ.ਸੀ.ਐਸ. ਅਧਿਕਾਰੀ ਗੋਪਾਲ ਸਿੰਘ ਦੇ ਨਾਂ ਸ਼ਾਮਲ ਹਨ। ਹੋਰ ਜਾਣਕਾਰੀ ਲਈ ਸੂਚੀ ਵੇਖੋ।
