ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥
ਵਿਆਖਿਆ :-(ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ।13-04-25, ਅੰਗ:-133