HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪਾਰਲੀਮੈਂਟ ਬੋਰਡ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪਾਰਲੀਮੈਂਟ ਬੋਰਡ ਦਾ ਕੀਤਾ ਐਲਾਨ

ਕੋਰ ਕਮੇਟੀ ਬਣਾਉਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦਾ ਪਾਰਲੀਮਾਨੀ ਬੋਰਡ ਵੀ ਬਣਾ ਲਿਆ ਹੈ। ਬੋਰਡ ਵਿੱਚ ਇੱਕ ਚੇਅਰਮੈਨ ਅਤੇ ਪੰਜ ਮੈਂਬਰ ਹੁੰਦੇ ਹਨ। ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ। ਇਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਹੋਰਨਾਂ ਮੈਂਬਰਾਂ ਵਿੱਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ। ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

RELATED ARTICLES

Most Popular

Recent Comments