ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤੋਂ ‘ਹਰ ਸਥ ਵਿੱਚ ਅਕਾਲੀ ਦਲ’ ਮੁਹਿੰਮ ਦੀ ਸ਼ੁਰੂਆਤ
ਅਕਾਲੀ ਦਲ ਵਲੋਂ ‘ਹਰ ਸਥ ਵਿੱਚ ਅਕਾਲੀ ਦਲ’ ਨਾਮ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਵਿੱਚ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ । ਇਸਦੇ ਤਹਿਤ 31 ਅਗਸਤ ਤੱਕ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿਚ ਜਾ ਜਾ ਕੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸੀਬਤਾਂ ਸੁਣੀਆਂ ਜਾਣਗੀਆਂ । ਆਗਾਮੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਮੁਹਿੰਮ ਅਹਿਮ ਮੰਨੀ ਜਾ ਰਹੀ ਹੈ।