ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦੀ ਘੋਸ਼ਣਾ ਕਰ ਦਿੱਤੀ ਗਈ ਹੈ । ਪਾਰਟੀ ਦੇ ਵਿੱਚ ਹੋ ਰਹੀ ਆਪਣੀ ਅਣਦੇਖੀ ਦੇ ਚਲਦਿਆਂ ਮਹਿੰਦਰ ਸਿੰਘ ਕੇਪੀ ਅੱਜ ਹੀ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਿਲ ਹੋਏ ਸਨ।