More
    HomePunjabi Newsਸ੍ਰੀ ਅਕਾਲ ਤਖਤ ਸਾਹਿਬ ਦੇ ਹੈਡਗ੍ਰੰਥੀ ਦੇ ਪੁੱਤਰ ਦੀ ਸੜਕ ਹਾਦਸੇ ਦੌਰਾਨ...

    ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡਗ੍ਰੰਥੀ ਦੇ ਪੁੱਤਰ ਦੀ ਸੜਕ ਹਾਦਸੇ ਦੌਰਾਨ ਗਈ ਜਾਨ

    ਐਤਵਾਰ 9 ਜੂਨ ਨੂੰ ਅੰਮਿ੍ਰਤਸਰ ’ਚ ਕੀਤਾ ਜਾਵੇਗਾ ਅੰਤਿਮ ਸਸਕਾਰ

    ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਛੋਟੇ ਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰੇ ਜਸਬੀਰ ਸਿੰਘ ਦੇ ਨਾਲ ਟਾਟਾ ਨਗਰ ਵੱਲ ਜਾ ਰਹੇ ਅਤੇ ਰਸਤੇ ਵਿਚ ਇਹ ਭਿਆਨਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਜਿਸ ਵਿਚ ਹਰਚਰਨਪ੍ਰੀਤ ਸਿੰਘ, ਗਰਪ੍ਰੀਤ ਸਿੰਘ ਅਤੇ ਜਸਬੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

    ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਹਰਚਰਨਪ੍ਰੀਤ ਸਿੰਘ ਦੀ ਉਮਰ 25 ਸਾਲ ਸੀ ਅਤੇ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ ਅਤੇ ਇਕ 2 ਸਾਲ ਦਾ ਬੱਚਾ ਛੱਡ ਗਏ ਹਨ। ਉਨ੍ਹਾਂ ਦੱਸਿਆ ਹਰਚਰਨਪ੍ਰੀਤ ਸਿੰਘ ਦੀ ਮਿ੍ਰਤਕ ਦੇਹ ਪੋਸਟ ਮਾਰਟਮ ਤੋਂ ਬਾਅਦ 8 ਜੂਨ ਨੂੰ ਅੰਮਿ੍ਰਤਸਰ ਪਹੁੰਚੇਗੀ ਅਤੇ ਭਲਕੇ 9 ਜੂਨ ਦਿਨ ਐਤਵਾਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

    RELATED ARTICLES

    Most Popular

    Recent Comments