ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਕਰ ਲਈਆਂ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵੋਟਿੰਗ ਅਤੇ ਗਿਣਤੀ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਬਾਜਵਾ ਨੇ ਕਿਹਾ- ਅਸੀਂ ਚੋਣ ਕਮਿਸ਼ਨ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਚੋਣਾਂ ਵਿੱਚ ਪਾਰਦਰਸ਼ਤਾ ਨੂੰ ਲੈ ਕੇ ਚੋਣ ਕਮਿਸ਼ਨ ਦਾ ਇਹ ਇੱਕ ਹਾਂ-ਪੱਖੀ ਕਦਮ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਵੀ ਪੰਚਾਇਤੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਹਰ ਜ਼ਿਲ੍ਹੇ ਦੇ ਐਸਐਸਪੀ ਅਤੇ ਕਮਿਸ਼ਨਰ ਨੂੰ ਸੁਰੱਖਿਆ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।


