More
    HomePunjabi Newsਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ

    ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ

    ਕਿਹਾ : ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਹਰਿਆਣਾ ਦੇ ਮੁੱਖ ਸਕੱਤਰ ਖਿਲਾਫ਼ ਦਰਜ ਹੋਵੇਗਾ ਮਾਮਲਾ

    ਨਵੀਂ ਦਿੱਲੀ/ਬਿਊਰੋ ਨਿਊਜ਼ : ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੋ ਗਈ ਹੈ। ਕੋਰਟ ਨੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਹਰਿਆਣਾ ਦੇ ਮੁੱਖ ਸਕੱਤਰ ਖਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਜਾਵੇਗਾ।

    ਕੋਰਟ ਨੇ ਕਿਹਾ ਕਿ ਸੂਬਾ ਸਰਕਾਰ ਪਰਾਲੀ ਸਾੜਨ ਵਾਲੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਕਤਰਾ ਰਹੀ ਅਤੇ ਉਨ੍ਹਾਂ ਨੂੰ ਮਾਮੂਲੀ ਜੁਰਮਾਨੇ ਲਗਾ ਕੇ ਛੱਡ ਰਹੀ ਹੈ। ਜਦਕਿ ਇਸਰੋ ਵੱਲੋਂ ਉਨ੍ਹਾਂ ਥਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਜਿੱਥੇ ਅੱਗ ਲਗਾਈ ਗਈ ਸੀ ਪਰ ਤੁਸੀਂ ਕਹਿ ਰਹੇ ਹੋ ਕਿ ਤੁਹਾਨੂੰ ਉਥੇ ਕੁੱਝ ਨਹੀਂ ਮਿਲਿਆ। ਕੋਰਟ ਨੇ ਅੱਗੇ ਕਿਹਾ ਕਿ ਹਵਾ ਪ੍ਰਦੂਸ਼ਦ ਦੇ ਮਾਮਲੇ ’ਚ ਪੰਜਾਬ ਦਾ ਵੀ ਇਹੋ ਹਾਲ ਹੈ ਅਤੇ ਇਸ ਮਾਮਲੇ ’ਚ ਸੂਬਾ ਸਰਕਾਰਾਂ ਦਾ ਰਵੱਈਆ ਨਾਬਰਦਾਸ਼ਤ ਕਰਨਯੋਗ ਹੈ। ਕੋਰਟ ਨੇ ਏਅਰ ਕੁਆਲਿਟੀ ਮੈਨੇਜਮੈਂਟ ਨੂੰ ਸੂਬੇ ਦੇ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਵੀ ਦਿੱਤੇ।

    RELATED ARTICLES

    Most Popular

    Recent Comments