More
    HomePunjabi News‘ਆਪ’ MLA ਜਸਵੰਤ ਸਿੰਘ ਗੱਜਣ ਮਾਜਰਾ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ...

    ‘ਆਪ’ MLA ਜਸਵੰਤ ਸਿੰਘ ਗੱਜਣ ਮਾਜਰਾ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ

    ਗੱਜਣ ਮਾਜਰਾ ਖਿਲਾਫ 40 ਕਰੋੜ ਰੁਪਏ ਦੀ ਧੋਖਾਧੜੀ ਦਾ ਆਰੋਪ

    ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਪੰਜਾਬ ’ਚ ਪੈਂਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਵੰਤ ਸਿੰਘ ਗੱਜਣਮਾਜਰਾ ਨੇ ਮੌਜੂਦਾ ਲੋਕ ਸਭਾ ਚੋਣਾਂ ’ਚ ਪ੍ਰਚਾਰ ਦੇ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ।

    ਧਿਆਨ ਰਹੇ ਕਿ ਗੱਜਣਮਾਜਰਾ ਬੈਂਕਾਂ ਨਾਲ 40 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ 6 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਹੈ। ਮਾਨਯੋਗ ਜਸਟਿਸ ਸੰਜੇ ਕਰੋਲ ਅਤੇ ਜਸਟਿਸ ਅਰਵਿੰਦ ਕੁਮਾਰ ਦੀ ਬੈਂਚ ਨੇ ਇਕ ਪੱਖੀ ਨਿਰਦੇਸ਼ ਦੇ ਮਾਧਿਅਮ ਨਾਲ ‘ਆਪ’ ਵਿਧਾਇਕ ਗੱਜਣਮਾਜਰਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸਦੇ ਨਾਲ ਹੀ ਅਦਾਲਤ ਵਲੋਂ ਕੇਂਦਰ ਸਰਕਾਰ ਅਤੇ ਈਡੀ ਕੋਲੋਂ ਵੀ ਇਕ ਹਫਤੇ ’ਚ ਜਵਾਬ ਮੰਗ ਲਿਆ ਗਿਆ ਹੈ। ਜਸਵੰਤ ਸਿੰਘ ਗੱਜਣਮਾਜਰਾ ਨੇ ਆਰੋਪ ਲਗਾਇਆ ਸੀ ਕਿ ਜਿਸ ਤਰੀਕੇ ਨਾਲ ਉਨ੍ਹਾਂ ਨੂੰ ਗਿ੍ਰਫਤਾਰ ਕੀਤਾ ਗਿਆ ਸੀ, ਉਹ ਪੀ.ਐਮ.ਐਲ.ਏ. ਦੀ ਧਾਰਾ 19 ਦੀ ਉਲੰਘਣਾ ਹੈ। 

    RELATED ARTICLES

    Most Popular

    Recent Comments