More
    HomePunjabi Newsਕੇ ਕਵਿਤਾ ਨੂੰ ਸ਼ਰਾਬ ਘੁਟਾਲਾ ਮਾਮਲੇ ’ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

    ਕੇ ਕਵਿਤਾ ਨੂੰ ਸ਼ਰਾਬ ਘੁਟਾਲਾ ਮਾਮਲੇ ’ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

    ਕਿਹਾ : ਮਾਮਲੇ ਨਾਲ ਸਬੰਧਤ ਸਬੂਤਾਂ ਨਾਲ ਨਹੀਂ ਕੀਤੀ ਜਾਵੇਗੀ ਕੋਈ ਛੇੜਛਾੜ

    ਨਵੀਂ ਦਿੱਲੀ/ਬਿਊਰੋ ਨਿਊਜ਼ : ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਵ ਦੀ ਬੇਟੀ ਕੇ ਕਵਿਤਾ ਨੂੰ ਸੁਪਰੀਮ ਕੋਰਟ ਨੇ ਅੱਜ ਸ਼ਰਾਬ ਘੁਟਾਲਾ ਮਾਮਲੇ ’ਚ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਕੇ ਕਵਿਤਾ ਪਿਛਲੇ 6 ਮਹੀਨਿਆਂ ਤੋਂ ਜੇਲ੍ਹ ’ਚ ਬੰਦ ਸਨ। ਸੁਣਵਾਈ ਦੌਰਾਨ ਕੇ ਕਵਿਤਾ ਨੇ ਜਸਟਿਸ ਬੀ ਆਰ ਗਵਈ ਅਤੇ ਜਸਟਿਸ ਕੇ ਵਿਸ਼ਵਨਾਥਨ ਦੀ ਬੈਂਚ ਸਾਹਮਣੇ ਦਲੀਲ ਦਿੱਤੀ ਕਿ ਮੈਂ ਇਕ ਮਹਿਲਾ ਹਾਂ ਅਤੇ ਜ਼ਮਾਨਤ ਇਕ ਆਮ ਪ੍ਰਕਿਰਿਆ ਹੈ।

    ਇਸ ਮਾਮਲੇ ’ਚ ਜਾਂਚ ਪੂਰੀ ਹੋ ਚੁੱਕੀ ਅਤੇ ਉਨ੍ਹਾਂ ਦੇ ਦੇਸ਼ ਛੱਡ ਕੇ ਜਾਣ ਦਾ ਵੀ ਕੋਈ ਖਤਰਾ ਨਹੀਂ। ਸੁਪਰੀਮ ਕੋਰਟ ਨੇ ਕੇ ਕਵਿਤਾ ਨੂੰ ਜ਼ਮਾਨਤ ਦਿੰਦਿਆਂ ਕਿਹਾ ਕਿ ਉਸ ਵੱਲੋਂ ਸਬੂਤਾਂ ਨਾਲ ਕੋੲਪ ਛੇੜਛਾੜ ਨਹੀਂ ਜਾਵੇਗੀ ਅਤੇ ਨਾ ਹੀ ਕਿਸੇ ਗਵਾਹ ਨੂੰ ਪ੍ਰਭਾਵਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੋਰਟ 10-10 ਲੱਖ ਰੁਪਏ ਦਾ ਜ਼ਮਾਨਤ ਬਾਂਡ ਭਰਨ ਦੇ ਕੇ ਕਵਿਤਾ ਨੂੰ ਹੁਕਮ ਦਿੱਤਾ। ਜ਼ਿਕਰਯੋਗ ਹੈ ਕਿ ਸ਼ਰਾਬ ਘੁਟਾਲਾ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ।

    RELATED ARTICLES

    Most Popular

    Recent Comments