More
    HomePunjabi Newsਮੁਫਤ ਦੀਆਂ ਯੋਜਨਾਵਾਂ ਦੇਣ ਤੋਂ ਨਾਰਾਜ਼ ਹੋਈ ਸੁਪਰੀਮ ਕੋਰਟ

    ਮੁਫਤ ਦੀਆਂ ਯੋਜਨਾਵਾਂ ਦੇਣ ਤੋਂ ਨਾਰਾਜ਼ ਹੋਈ ਸੁਪਰੀਮ ਕੋਰਟ

    ਮੁਫਤ ਦੀਆਂ ਯੋਜਨਾਵਾਂ ਨਾਲ ਲੋਕਾਂ ’ਚ ਕੰਮ ਦੀ ਇੱਛਾ ਨਹੀਂ ਰਹਿੰਦੀ: ਸੁਪਰੀਮ ਕੋਰਟ

    ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਬੁੱਧਵਾਰ ਨੂੰ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ, ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ ਦੁਆਰਾ ਦਿੱਤੇ ਗਏ ਮੁਫਤ ਤੋਹਫ਼ਿਆਂ ’ਤੇ ਨਾਰਾਜ਼ਗੀ ਜ਼ਾਹਰ ਕੀਤੀ। ਭਾਰਤੀ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਨਾਲ ਲੋਕਾਂ ਦੀ ਕੰਮ ਕਰਨ ਦੀ ਇੱਛਾ ਨਹੀਂ ਹੋਵੇਗੀ, ਕਿਉਂਕਿ ਉਨ੍ਹਾਂ ਨੂੰ ਮੁਫਤ ਰਾਸ਼ਨ ਅਤੇ ਪੈਸੇ ਮਿਲਦੇ ਰਹਿਣਗੇ। ਮਾਨਯੋਗ ਜਸਟਿਸ ਬੀ.ਆਰ. ਗਵਈ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਸ਼ਹਿਰੀ ਖੇਤਰਾਂ ਵਿਚ ਬੇਘਰ ਲੋਕਾਂ ਨੂੰ ਆਸਰਾ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕੀਤੀ।

    ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਬਦਕਿਸਮਤੀ ਨਾਲ, ਮੁਫ਼ਤ ਸਕੀਮਾਂ ਕਾਰਨ, ਲੋਕ ਕੰਮ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਨੂੰ ਮੁਫ਼ਤ ਰਾਸ਼ਨ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਬਿਨਾਂ ਕੋਈ ਕੰਮ ਕੀਤੇ ਪੈਸੇ ਮਿਲ ਰਹੇ ਹਨ। ਬੈਂਚ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਅਸੀਂ ਬੇਘਰ ਲੋਕਾਂ ਲਈ ਤੁਹਾਡੀ ਚਿੰਤਾ ਦੀ ਕਦਰ ਕਰਦੇ ਹਾਂ, ਪਰ ਕੀ ਇਹ ਬਿਹਤਰ ਨਹੀਂ ਹੋਵੇਗਾ ਜੇਕਰ ਇਨ੍ਹਾਂ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ ਦਾ ਮੌਕਾ ਵੀ ਮਿਲੇ। 

    RELATED ARTICLES

    Most Popular

    Recent Comments