More
    HomePunjabi Newsਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਤੋਂ ਕੀਤਾ ਇਨਕਾਰ

    ਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਤੋਂ ਕੀਤਾ ਇਨਕਾਰ

    ਕਿਹਾ : ਪੰਜਾਬ ਸਰਕਾਰ ਦਾ ਰਵੱਈਆ ਸੁਲ੍ਹਾ ਕਰਵਾਉਣ ਵਾਲਾ ਨਹੀਂ

    ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਖਨੌਰੀ ਬਾਰਡਰ ’ਤੇ ਪਿਛਲੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ’ਚ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਕੋਰਟ ਨੇ ਪੰਜਾਬ ਸਰਕਾਰ ਖਿਲਾਫ਼ ਸਖਤ ਰੁਖ ਅਪਣਾਉਂਦੇ ਹੋਏ ਕਿਹਾ ਕਿ ਜਾਣਬੁੱਝ ਕੇ ਹਾਲਾਤ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੋਰਟ ਨੇ ਕਿਹਾ ਕਿ ਅਸੀਂ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਨਹੀਂ ਕਿਹਾ।

    ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਹਾਡਾ ਰਵੱਈਆ ਸੁਲ੍ਹਾ ਕਰਵਾਉਣ ਵਾਲਾ ਨਹੀਂ। ਉਥੇ ਹੀ ਡੱਲੇਵਾਲ ਨੇ ਵੀ ਇਸ ਕੇਸ ’ਚ ਐਡਵੋਕੇਟ ਗੁਨਿੰਦਰ ਕੌਰ ਗਿੱਲ ਦੇ ਰਾਹੀਂ ਪਾਰਟੀ ਬਣਨ ਦੀ ਪਟੀਸ਼ਨ ਦਾਇਰ ਕੀਤੀ ਸੀ। ਜਿਸ ’ਤੇ ਜਸਟਿਸ ਸੂਰੀਆਕਾਂਤ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਗੱਲਬਾਤ ਲਈ ਸਾਬਕਾ ਜੱਜਾਂ ਦੀ ਕਮੇਟੀ ਬਣਾਈ ਹੈ ਪਰ ਸੁਪਰੀਮ ਕੋਰਟ ਕਿਸਾਨਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਨਹੀਂ ਕਰ ਸਕਦਾ।

    RELATED ARTICLES

    Most Popular

    Recent Comments