More
    HomePunjabi Newsਸਿਸੋਦੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਸ਼ਰਤਾਂ ’ਚ ਦਿੱਤੀ ਢਿੱਲ

    ਸਿਸੋਦੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਸ਼ਰਤਾਂ ’ਚ ਦਿੱਤੀ ਢਿੱਲ

    ਹਫਤੇ ’ਚ ਦੋ ਵਾਰ ਈਡੀ ਤੇ ਸੀਬੀਆਈ ਸਾਹਮਣੇ ਨਹੀਂ ਹੋਣਾ ਪਵੇਗਾ ਪੇਸ਼

    ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਅੱਜ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਜ਼ਮਾਨਤ ਸ਼ਰਤਾਂ ਵਿਚ ਛੋਟ ਦੇ ਦਿੱਤੀ ਹੈ। ਇਸ ਛੂਟ ਦੇ ਤਹਿਤ ਹੁਣ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਭਿ੍ਰਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਹਫ਼ਤੇ ’ਚ ਦੋ ਵਾਰ ਸੀਬੀਆਈ ਤੇ ਈਡੀ ਦੇ ਜਾਂਚ ਅਧਿਕਾਰੀਆਂ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ।

    ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕਿਹਾ ਕਿ ਹਫ਼ਤੇ ’ਚ ਦੋ ਵਾਰ ਪੇਸ਼ ਹੋਣਾ ਜ਼ਰੂਰੀ ਨਹੀਂ ਹੈ। ਪਰ ਮਨੀਸ਼ ਸਿਸੋਦੀਆ ਨੂੰ ਸੁਣਵਾਈ ਦੌਰਾਨ ਅਦਾਲਤ ਵਿਚ ਮੌਜੂਦ ਰਹਿਣਾ ਹੋਵੇਗਾ। ਜਦਕਿ ਇਸ ਤੋਂ ਪਹਿਲਾਂ ਕੋਰਟ ਨੇ ਸ਼ਰਤ ਲਗਾਈ ਸੀ ਕਿ ਹਰ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਤੋਂ 11 ਵਜੇ ਦੇ ਦਰਮਿਆਨ ਮਨੀਸ਼ ਸਿਸੋਦੀਆ ਜਾਂਚ ਅਧਿਕਾਰੀਆਂ ਨੂੰ ਰਿਪੋਰਟ ਕਰਨਗੇ। ਪਿਛਲੀ ਸੁਣਵਾਈ ਦੌਰਾਨ ਸਿਸੋਦੀਆ ਦੇ ਵਕੀਲ ਨੇ ਦੱਸਿਆ ਕਿ ‘ਆਪ’ ਆਗੂ 60 ਵਾਰ ਜਾਂਚ ਅਧਿਕਾਰੀਆਂ ਅੱਗੇ ਪੇਸ਼ ਹੋ ਚੁੱਕੇ ਹਨ।

    RELATED ARTICLES

    Most Popular

    Recent Comments