ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 33ਵੇਂ ਦਿਨ ਜਾਰੀ ਹੈ । ਇਸਦੇ ਚਲਦੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ । ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਲਿਜਾਣ ਦੀ ਇਜਾਜ਼ਤ ਨਾ ਦੇਣ ਵਾਲੇ ਕਿਸਾਨ ਆਗੂਆਂ ਨੂੰ ਵੀ ਫਟਕਾਰ ਲਗਾਈ ਹੈ। ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੀ ਗੱਲ ਕਹੀ ਗਈ ਹੈ ਅਤੇ ਪੰਜਾਬ ਸਰਕਾਰ ਨੂੰ ਹਿਦਾਇਤ ਕੀਤੀ ਗਈ ਹੈ ਕਿ ਜੇਕਰ ਜਰੂਰਤ ਹੋਵੇ ਤਾਂ ਕੇਂਦਰ ਸਰਕਾਰ ਇਹ ਡਾਕਟਰੀ ਸਹੂਲਤ ਕੇਂਦਰ ਸਰਕਾਰ ਦੇ ਸਕਦੀ ਹੈ । ਇਸ ਮਾਮਲੇ ਦੀ ਅਗਲੀ ਸੁਣਵਾਈ 31 ਦਸੰਬਰ ਨੂੰ ਹੋਵੇਗੀ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ
RELATED ARTICLES