HomePunjabi Newsਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਡੱਲੇਵਾਲ ਦੀ ਮੈਡੀਕਲ ਰਿਪੋਰਟ ਮੰਗੀ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਡੱਲੇਵਾਲ ਦੀ ਮੈਡੀਕਲ ਰਿਪੋਰਟ ਮੰਗੀ

ਕਿਹਾ : ਅਗਲੀ ਸੁਣਵਾਈ ਦੌਰਾਨ ਤੁਲਨਾਤਮਕ ਰਿਪੋਰਟ ਕੀਤੀ ਜਾਵੇ ਪੇਸ਼

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪਿਛਲੇ 51 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਪੰਜਾਬ ਸਰਕਾਰ ਕੋਲੋਂ ਤੁਲਨਾਤਮਕ ਰਿਪੋਰਟ ਮੰਗ ਲਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਜੁੜੀਆਂ ਪਹਿਲੀਆਂ ਅਤੇ ਹੁਣ ਦੀਆਂ ਤਾਜ਼ੀਆਂ ਸਾਰੀਆਂ ਮੈਡੀਕਲ ਰਿਪੋਰਟ ਅਗਲੀ ਸੁਣਵਾਈ ਦੌਰਾਨ ਕੋਰਟ ਨੂੰ ਸੌਂਪੀਆਂ ਜਾਣ। ਡੱਲੇਵਾਲ ਮਾਮਲੇ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ।

ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨ ਕੇ ਸਿੰਘ ਦੀ ਬੈਂਚ ਦੇ ਸਾਹਮਣੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਲੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਮਦਦ ਦੇ ਮਾਮਲੇ ’ਚ ਪ੍ਰੋਗਰੈਸ ਹੋ ਰਹੀ ਹੈ ਅਤੇ ਸਾਡੀ ਟੀਮ ਉਨ੍ਹਾਂ ਤੋਂ ਸਿਰਫ਼ 10 ਮੀਟਰ ਦੀ ਦੂਰੀ ’ਤੇ ਹੈ। ਜਸਟਿਸ ਸੂਰਿਆ ਕਾਂਤ ਨੇ ਪੁੱਛਿਆ ਕਿ ਤੁਸੀਂ ਕਹਿ ਰਹੇ ਹੋ ਕਿ ਡੱਲੇਵਾਲ ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ ਅਤੇ ਡਾਕਟਰ ਉਥੇ ਮੌਜੂਦ ਹਨ। ਇਸ ’ਤੇ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਡੱਲੇਵਾਲ ਨੇ ਸਾਨੂੰ ਬਲੱਡ ਟੈਸਟ ਕਰਨ ਦੀ ਆਗਿਆ ਨਹੀਂ ਦਿੱਤੀ।

RELATED ARTICLES

Most Popular

Recent Comments