HomePunjabi Newsਕੇਜਰੀਵਾਲ ਦੀ ਜ਼ਮਾਨਤ ’ਤੇ ਸੁਪਰੀਮ ਕੋਰਟ ਭਲਕੇ ਸੁਣਾਏਗਾ ਫੈਸਲਾ

ਕੇਜਰੀਵਾਲ ਦੀ ਜ਼ਮਾਨਤ ’ਤੇ ਸੁਪਰੀਮ ਕੋਰਟ ਭਲਕੇ ਸੁਣਾਏਗਾ ਫੈਸਲਾ

ਈਡੀ ਕੇਸ ਵਿਚ ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ ਜ਼ਮਾਨਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਤਿਹਾੜ ਜੇਲ੍ਹ ’ਚ ਬੰਦ ਹਨ। ਸੁਪਰੀਮ ਕੋਰਟ ਭਲਕੇ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਨਾਲ ਜੁੜੇ ਸੀਬੀਆਈ ਕੇਸ ਵਿਚ ਕੇਜਰੀਵਾਲ ਦੀ ਜ਼ਮਾਨਤ ’ਤੇ ਫੈਸਲਾ ਸੁਣਾਏਗਾ।

ਧਿਆਨ ਰਹੇ ਕਿ ਸੁਪਰੀਮ ਕੋਰਟ ਨੇ ਲੰਘੀ 5 ਸਤੰਬਰ ਨੂੰ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਜੇਕਰ ਕੇਜਰੀਵਾਲ ਨੂੰ ਭਲਕੇ ਜ਼ਮਾਨਤ ਮਿਲਦੀ ਹੈ ਤਾਂ ਉਹ ਜੇਲ੍ਹ ਵਿਚੋਂ ਬਾਹਰ ਆ ਸਕਦੇ ਹਨ। ਕੇਜਰੀਵਾਲ ਨੂੰ ਇਸੇ ਮਾਮਲੇ ਨਾਲ ਜੁੜੇ ਈਡੀ ਕੇਸ ਵਿਚ ਸੁਪਰੀਮ ਕੋਰਟ ਕੋਲੋਂ 12 ਜੁਲਾਈ ਨੂੰ ਜ਼ਮਾਨਤ ਮਿਲ ਚੁੱਕੀ ਹੈ। ਜ਼ਿਕਰਯੋਗ ਹੈ ਕਿ ਈਡੀ ਵਲੋਂ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗਿ੍ਫਤਾਰ ਕੀਤਾ ਗਿਆ ਸੀ। ਇਸੇ ਦੌਰਾਨ ਸੀਬੀਆਈ ਨੇ ਵੀ 26 ਜੂਨ ਨੂੰ ਆਬਕਾਰੀ ਨੀਤੀ ਕੇਸ ਵਿਚ ਭਿ੍ਸ਼ਟਾਚਾਰ ਦੇ ਆਰੋਪਾਂ ਤਹਿਤ ਉਨ੍ਹਾਂ ਨੂੰ ਗਿ੍ਫਤਾਰ ਕੀਤਾ ਸੀ।

RELATED ARTICLES

Most Popular

Recent Comments