HomePunjabi Newsਹਰਿਆਣਾ ’ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ

ਹਰਿਆਣਾ ’ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਹੁੰ ਚੁੱਕ ਸਮਾਗਮ ’ਚ ਪਹੁੰਣਗੇ ਪੰਚਕੂਲਾ

ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਚ ਲਗਾਤਾਰ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਨੂੰ ਲੈ ਕੇ ਹਰਿਆਣਾ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਪੰਚਕੂਲਾ ਵਿਚ ਹੋਵੇਗਾ। ਮਿਲੀ ਜਾਣਕਾਰੀ ਅਨੁਸਾਰ ਨਾਇਬ ਸਿੰਘ ਸੈਣੀ ਨੂੰ ਹੀ ਦੂਜੀ ਵਾਰ ਹਰਿਆਣਾ ਦਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ।

ਹਰਿਆਣਾ ਦੇ ਰਾਜਪਾਲ ਨੇ ਪੰਚਕੂਲਾ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 10 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਕਰਵਾਏਗੀ। ਇਸ ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐਸ. ਐਨ. ਪ੍ਰਸਾਦ ਵੱਲੋਂ ਜਾਰੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਪੰਚਕੂਲਾ ਵਿਚ ਹੋਵੇਗਾ। ਧਿਆਨ ਰਹੇ ਕਿ ਭਾਜਪਾ ਨੇ ਹਰਿਆਣਾ ਸੂਬੇ ਵਿਚ ਲਗਾਤਾਰ ਤੀਜੀ ਵਾਰ ਵਿਧਾਨ ਸਭਾ ਚੋਣਾਂ ਜਿੱਤ ਕੇ ਇਤਿਹਾਸ ਸਿਰਜਿਆ ਹੈ।  

RELATED ARTICLES

Most Popular

Recent Comments