More
    HomePunjabi Newsਗਣਤੰਤਰ ਦਿਵਸ ਮੌਕੇ ਦੋ ਸਾਲ ਬਾਅਦ ਦਿਖੇਗੀ ਪੰਜਾਬ ਦੀ ਝਾਕੀ

    ਗਣਤੰਤਰ ਦਿਵਸ ਮੌਕੇ ਦੋ ਸਾਲ ਬਾਅਦ ਦਿਖੇਗੀ ਪੰਜਾਬ ਦੀ ਝਾਕੀ

    ਪੰਜਾਬ ਸਰਕਾਰ ਨੇ ਝਾਕੀ ਤਿਆਰ ਕਰਨ ਲਈ ਤਿਆਰੀਆਂ ਵਿੱਢੀਆਂ

    ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੀ ਰਾਜਧਾਨੀ ਦਿੱਲੀ ’ਚ 26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਦੋ ਸਾਲਾਂ ਬਾਅਦ ਪੰਜਾਬ ਦੀ ਝਾਕੀ ਦਿਖੇਗੀ। ਰੱਖਿਆ ਮੰਤਰਾਲੇ ਨੇ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਇਸ ਵਾਰ ਗਣਤੰਤਰ ਦਿਵਸ ਦੀ ਕੌਮੀ ਪਰੇਡ ਵਿੱਚ ਪੇਸ਼ ਕੀਤੀ ਜਾਣ ਵਾਲੀ ਝਾਕੀ ਵਿੱਚ ਬਾਬਾ ਫਰੀਦ, ਪੰਜਾਬ ਦੇ ਸੰਗੀਤ ਅਤੇ ਸੱਭਿਆਚਾਰ ਨੂੰ ਪੇਸ਼ ਕੀਤਾ ਜਾਵੇਗਾ। ਇਸ ਝਾਕੀ ਵਿੱਚ ਦੋ ਬਲਦ ਵੀ ਦਿਖਾਏ ਜਾਣਗੇ। ਪੰਜਾਬ ਸਰਕਾਰ ਨੇ ਝਾਕੀ ਤਿਆਰ ਕਰਨ ਲਈ ਸਾਰੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ।

    ਜ਼ਿਕਰਯੋਗ ਹੈ ਕਿ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ’ਤੇ ਦਿੱਲੀ ’ਚ ਹੋਣ ਵਾਲੀ ਕੌਮੀ ਪਰੇਡ ਵਿੱਚ ਪਹਿਲਾਂ ਹਰ ਸਾਲ ਸ਼ਾਮਲ ਕੀਤਾ ਜਾਂਦਾ ਸੀ ਪਰ ਸਾਲ 2023 ਅਤੇ 2024 ਵਿੱਚ ਰੱਖਿਆ ਮੰਤਰਾਲੇ ਨੇ ਸੂਬੇ ਦੀ ਝਾਕੀ ਨੂੰ ਨਾਮਨਜ਼ੂਰ ਕਰ ਦਿੱਤਾ ਸੀ। ਰੱਖਿਆ ਮੰਤਰਾਲੇ ਦੇ ਰਵੱਈਏ ਤੋਂ ਨਾਰਾਜ਼ ਹੁੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਵੱਲੋਂ ਤਿਆਰ ਕੀਤੀਆਂ ਗਈਆਂ ਝਾਕੀਆਂ ਸੂਬੇ ਦੇ ਲੋਕਾਂ ਨੂੰ ਦਿਖਾਉਣ ਦਾ ਫੈਸਲਾ ਕੀਤਾ ਸੀ। ਜਾਣਕਾਰੀ ਅਨੁਸਾਰ ਰੱਖਿਆ ਮੰਤਰਾਲੇ ਨੇ ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 15 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਝਾਕੀਆਂ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। 

    RELATED ARTICLES

    Most Popular

    Recent Comments