ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਹੈਦਰਾਬਾਦ ‘ਚ ਖੇਡਿਆ ਜਾ ਰਿਹਾ ਹੈ। ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ‘ਚ ਇਕ ਬਦਲਾਅ ਕੀਤਾ ਗਿਆ ਹੈ। ਅਰਸ਼ਦੀਪ ਸਿੰਘ ਦੀ ਜਗ੍ਹਾ ਰਵੀ ਬਿਸ਼ਨੋਈ ਨੂੰ ਮੌਕਾ ਮਿਲਿਆ ਹੈ ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਭਾਰਤ 3 ਮੈਚਾਂ ਦੀ ਸੀਰੀਜ਼ ‘ਚ 2-0 ਨਾਲ ਅੱਗੇ ਹੈ।
ਅੱਜ ਦਾ ਮੈਚ ਜਿੱਤ ਕੇ ਟੀਮ ਇੰਡੀਆ ਦੀ ਨਜ਼ਰ ਕਲੀਨ ਸਵੀਪ ‘ਤੇ ਹੋਵੇਗੀ। ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11 ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਰਿਆਨ ਪਰਾਗ, ਨਿਤੀਸ਼ ਕੁਮਾਰ ਰੈਡੀ, ਹਾਰਦਿਕ ਪੰਡਯਾ, ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਵਰੁਣ ਚੱਕਰਵਰਤੀ, ਰਵੀ ਬਿਸ਼ਨੋਈ ਅਤੇ ਮਯੰਕ ਯਾਦਵ।
ਬੰਗਲਾਦੇਸ਼: ਨਜ਼ਮੁਲ ਹੁਸੈਨ ਸ਼ਾਂਤੋ (ਕਪਤਾਨ), ਪਰਵੇਜ਼ ਹੁਸੈਨ ਇਮੋਨ, ਲਿਟਨ ਦਾਸ (ਵਿਕਟ-ਕੀਪਰ), ਤਨਜੀਦ ਹਸਨ, ਤੌਹੀਦ ਹਰੀਦੌਏ, ਮਹਿਮੂਦੁੱਲਾ, ਮੇਹੇਦੀ ਹਸਨ, ਤਸਕੀਨ ਅਹਿਮਦ, ਰਿਸ਼ਾਦ ਹੁਸੈਨ, ਮੁਸਤਫਿਜ਼ੁਰ ਰਹਿਮਾਨ ਅਤੇ ਤਨਜ਼ੀਮ ਹਸਨ ਸਾਕਿਬ।