ਭਗਵੰਤ ਮਾਨ ਵਲੋਂ ਆਪ ਪਾਰਟੀ ਦੇ ਕਾਰਕੁੰਨਾਂ ਨਾਲ ਮੁਲਾਕਾਤ ਬਣੀ ਚਰਚਾ ਦਾ ਵਿਸ਼ਾ

ਪਿਛਲੇ ਕਾਫ਼ੀ ਸਮੇਂ ਤੋਂ ਸਿਆਸੀ ਸਰਗਰਮੀਆਂ ਤੋਂ ਦੂਰ ਰਹਿ ਰਹੇ ਭਗਵੰਤ ਮਾਨ ਵਲੋਂ ਅੱਜ ‘ਆਪ’ ਪਾਰਟੀ ਦੇ ਕਾਰਕੁੰਨਾਂ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਤਾਂ ਇਹ ਗੱਲ ਚਰਚਾ ਦਾ ਵਿਸ਼ਾ ਬਣ ਗਈ ਕਿ ਭਗਵੰਤ ਮਾਨ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ। ਆਮ ਆਦਮੀ ਪਾਰਟੀ ‘ਚ ਮੁੱਖ ਮੰਤਰੀ ਉਮੀਦਵਾਰ ਦੇ ਚਿਹਰੇ ਨੂੰ ਲੈ ਕੇ ਸ਼ਸ਼ੋਪੰਜ ਬਣਿਆ ਹੋਇਆ ਹੈ।

ਸਿਆਸੀ ਮਾਹਰਾਂ ਮੁਤਾਬਕ ਭਗਵੰਤ ਮਾਨ ਦੇ ਨਾਂ ‘ਤੇ ਪਾਰਟੀ ਅੰਦਰ ਸਹਿਮਤੀ ਨਹੀਂ ਬਣ ਪਾ ਰਹੀ। ਜਿਸ ਕਾਰਨ ਉਨ੍ਹਾਂ ਨੇ ਚੋਣਾਂ ਲਈ ਪ੍ਰਚਾਰ ਮੁਹਿੰਮ ਵੀ ਨਹੀਂ ਆਰੰਭੀ। ਅੱਜ ਇਹ ਤਸਵੀਰਾਂ ਵੇਖ ਲੱਗ ਰਿਹਾ ਹੈ ਕਿ ਪੰਜਾਬ ‘ਚ ਭਗਵੰਤ ਮਾਨ ਦੀ ਨਾਰਾਜ਼ਗੀ ਸ਼ਾਇਦ ਦੂਰ ਹੋ ਗਈ ਹੋਵੇ ਤੇ ਉਨ੍ਹਾਂ ਨੇ ਚੋਣ ਪ੍ਰਚਾਰ ਦਾ ਮੰਨ ਬਣਾ ਲਿਆ ਹੋਵੇ।

MUST READ