More
    HomePunjabi Newsਸੁਮੇਧ ਸੈਣੀ ਖਿਲਾਫ 4 ਸਾਲ ਬਾਅਦ ਸ਼ੁਰੂ ਹੋਵੇਗੀ ਸੁਣਵਾਈ

    ਸੁਮੇਧ ਸੈਣੀ ਖਿਲਾਫ 4 ਸਾਲ ਬਾਅਦ ਸ਼ੁਰੂ ਹੋਵੇਗੀ ਸੁਣਵਾਈ

    ਵਿਵਾਦਾਂ ’ਚ ਘਿਰੇ ਰਹੇ ਹਨ ਸਾਬਕਾ ਡੀਜੀਪੀ ਸੁਮੇਧ ਸੈਣੀ

    ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ 33 ਸਾਲ ਪਹਿਲਾਂ ਮੁਹਾਲੀ ਦੇ ਵਸਨੀਕ ਅਤੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਦੀ ਹੱਤਿਆ ਦਾ ਆਰੋਪ ਹੈ। ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਅਗਵਾ ਕਰਨ ਅਤੇ ਬਾਅਦ ਵਿੱਚ ਉਸਦੀ ਲਾਸ਼ ਖ਼ੁਰਦ ਬੁਰਦ ਕਰਨ ਦੇ ਮਾਮਲੇ ’ਚ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਕੇਸ ਦਰਜ ਹੋਣ ਤੋਂ 4 ਸਾਲ ਬਾਅਦ ਟਰਾਇਲ ਸ਼ੁਰੂ ਹੋ ਗਿਆ ਹੈ।

    ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਸੁਮੇਧ ਸੈਣੀ ਦੇ ਵਕੀਲਾਂ ਅਤੇ ਸਾਬਕਾ ਡੀਐਸਪੀ ਕੇ.ਆਈ.ਪੀ. ਸਿੰਘ ਨੂੰ ਮੁੱਖ ਚਲਾਨ ਅਤੇ ਸਪਲੀਮੈਂਟਰੀ ਚਲਾਨ ਦੀਆਂ ਕਾਪੀਆਂ ਦੇ ਦਿੱਤੀਆਂ ਹਨ। ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੇ ਦਸੰਬਰ 2020 ਵਿਚ ਸੁਮੇਧ ਸੈਣੀ ਖਿਲਾਫ ਹੱਤਿਆ ਸਣੇ 7 ਧਰਾਵਾਂ ਦੇ ਤਹਿਤ ਚਾਰਜਸ਼ੀਟ ਦਾਖਲ ਕੀਤੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 26 ਨਵੰਬਰ ਨੂੰ ਹੋਵੇਗੀ। ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਡੀਐੱਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਬਾਅਦ ਵਿੱਚ ਪੁਲਿਸ ਨੇ ਸਾਬਕਾ ਡੀਐੱਸਪੀ ਕੇ.ਆਈ.ਪੀ. ਸਿੰਘ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਸੀ। 

    RELATED ARTICLES

    Most Popular

    Recent Comments