ਕੇਂਦਰ ਸਰਕਾਰ ਪੰਜਾਬ ‘ਚ ਕਿਸਾਨ ਅੰਦੋਲਨ ਨੂੰ ਦਬਾ ਕੇ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਚਾਹੁੰਦੀ ਹੈ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਹਨੀ ਦਿਨੀ ਆਪਣੀ 100 ਦਿਨ ਪੰਜਾਬ ਯਾਤਰਾ ਕਰ ਰਹੇ ਹਨ। ਇਸ ਦੌਰਾਨ ਉਹ ਲੋਕਾਂ ਕੋਲ ਜਾ ਕੇ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਜਾਣ ਰਹੇ ਹਨ । ਇਸੇ ਦੌਰਾਨ ਕਈ ਥਾਂ ਤੇ ਉਹਨਾਂ ਨੂੰ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਹੈ। ਇਕ ਬਿਆਨ ਵਿਚ ਸੁਖਬੀਰ ਬਾਦਲ ਦਾ ਕਹਿਣਾ ਸੀ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਰਹੇਗੀ ਉਹ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦੇਣਗੇ | ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਪੰਜਾਬ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਵਾਉਣਾ ਚਾਹੁੰਦੀ ਹੈ ਅਤੇ ਕਿਸਾਨੀ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਹੈ | ਸੁਖਬੀਰ ਬਾਦਲ ਦੇ ਇਸ ਬਿਆਨ ਨਾਲ ਕੀ ਤੁਸੀਂ ਸਹਿਮਤ ਹੋ ?

MUST READ