HomePunjabi Newsਸੰਯੁਕਤ ਕਿਸਾਨ ਮੋਰਚਾ ਨੇ ਭਲਕੇ 7 ਮਾਰਚ ਨੂੰ ਸੱਦੀ ਐਮਰਜੈਂਸੀ ਮੀਟਿੰਗ

ਸੰਯੁਕਤ ਕਿਸਾਨ ਮੋਰਚਾ ਨੇ ਭਲਕੇ 7 ਮਾਰਚ ਨੂੰ ਸੱਦੀ ਐਮਰਜੈਂਸੀ ਮੀਟਿੰਗ

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਮੀਟਿੰਗ ਸਬੰਧੀ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਅੰਦੋਲਨ ਲਈ ਪੰਜਾਬ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚਾ ਵਲੋਂ ਭਲਕੇ 7 ਮਾਰਚ ਨੂੰ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਲੁਧਿਆਣਾ ਵਿਖੇ ਹੋਵੇਗੀ, ਜਿਸ ਵਿਚ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਅੰਦੋਲਨ ਲਈ ਕੋਈ ਨਵਾਂ ਫੈਸਲਾ ਉਲੀਕਿਆ ਜਾਵੇਗਾ। ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਸਾਰੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਸ਼ਾਮਲ ਹੋਣ ਲਈ ਬਕਾਇਦਾ ਸੁਨੇਹਾ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਬੁੱਧਵਾਰ ਨੂੰ ਚੰਡੀਗੜ੍ਹ ਮੋਰਚਾ ਲਾਉਣ ਲਈ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਦਿਆਂ ਕਈ ਕਿਸਾਨ ਆਗੂਆਂ ਹਿਰਾਸਤ ਵਿਚ ਵੀ ਲਿਆ ਸੀ। 

RELATED ARTICLES

Most Popular

Recent Comments