HomePunjabi Newsਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਸ਼ੁਰੂ

ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਸ਼ੁਰੂ

25 ਅਕਤੂਬਰ ਤੱਕ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ, 13 ਨਵੰਬਰ ਨੂੰ ਹੋਵੇਗੀ ਵੋਟਿੰਗ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀ ਅਤੇ ਰਿਟਰਨਿੰਗ ਅਫ਼ਸਰ ਪਹਿਲਾਂ ਹੀ ਤਾਇਨਾਤ ਕਰ ਦਿੱਤੇ ਗਏ ਸਨ ਜਦਕਿ ਸ਼ਨੀਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਚਾਰੋਂ ਸੀਟਾਂ ਲਈ ਨਾਮਜ਼ਦਗੀ ਪੱਤਰ 25 ਅਕਤੂਬਰ ਤੱਕ ਦਾਖਲ ਕੀਤੇ ਜਾ ਸਕਣਗੇ ਅਤੇ 28 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ। ਜਦਕਿ 30 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ।

ਗਿੱਦੜਬਾਹਾ, ਬਰਨਾਲਾ, ਡੇਰਾਬਾਬਾ ਨਾਨਕ ਅਤੇ ਚੱਬੇਵਾਲ ਵਿਧਾਨ ਸਭਾ ਸੀਟਾਂ ’ਤੇ ਆਉਂਦੀ 13 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਜਦਕਿ ਇਨ੍ਹਾਂ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਇਨ੍ਹਾਂ ਚਾਰੋਂ ਵਿਧਾਨ ਸਭਾ ਸੀਟਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਚੁੱਕੇ ਹਨ ਜਿਸ ਦੇ ਚਲਦਿਆਂ ਇਹ ਚਾਰ ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਸਨ।

RELATED ARTICLES

Most Popular

Recent Comments