ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨ ਬੁੱਧਵਾਰ ਨੂੰ ਦਿੱਲੀ ਲਈ ਰਵਾਨਾ ਹੋਣਗੇ। ਕਿਸਾਨਾਂ ਨੇ ਇਹ ਫੈਸਲਾ ਕੇਂਦਰ ਨਾਲ ਮੀਟਿੰਗ ਤੋਂ ਬਾਅਦ ਲਿਆ ਹੈ। ਕੇਂਦਰ ਨੇ 5 ਫਸਲਾਂ ਕਪਾਹ, ਮੱਕੀ, ਦਾਲ, ਅਰਹਰ ਅਤੇ ਉੜਦ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ ਸੀ। ਕਿਸਾਨਾਂ ਨੇ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕੇਂਦਰ ਦੇ ਪ੍ਰਸਤਾਵ ‘ਤੇ ਮਾਹਿਰਾਂ ਅਤੇ ਕਿਸਾਨਾਂ ਨਾਲ ਗੱਲ ਕੀਤੀ ਹੈ।
ਕੇਂਦਰ ਅਤੇ ਕਿਸਾਨਾਂ ਵਿਚਕਾਰ ਨਹੀਂ ਬਣੀ ਸਹਿਮਤੀ, ਕੱਲ੍ਹ ਕਰਨਗੇ ਦਿੱਲੀ ਵਲ ਕੂਚ
RELATED ARTICLES