ਜੀ-20 ਦੌਰਾਨ ਮਾਨਸਰੋਵਰ ਯਾਤਰਾ ਫਿਰ ਸ਼ੁਰੂ ਕਰਨ ’ਤੇ ਵੀ ਗੱਲਬਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜੇਨੇਰਿਓ ਵਿਚ ਦੋ ਦਿਨ ਤੱਕ ਚੱਲਿਆ ਜੀ-20 ਸਮਿਟ ਸਮਾਪਤ ਹੋੋ ਗਿਆ ਹੈ। ਇਸ ਦੌਰਾਨ ਭਾਰਤ ਅਤੇ ਚੀਨ ਦੇ ਵਿਦੇਸ਼ ਮੰਤਰੀਆਂ ਵਿਚਾਲੇ ਗੱਲਬਾਤ ਵੀ ਹੋਈ। ਗੱਲਬਾਤ ਦੌਰਾਨ ਦੋਵੇਂ ਦੇਸ਼ਾਂ ਵਿਚਕਾਰ ਸਰਹੱਦੀ ਵਿਵਾਦ ’ਤੇ 5 ਸਾਲ ਬਾਅਦ ਵਿਸ਼ੇਸ਼ ਪ੍ਰਤੀਨਿਧੀਆਂ ਦੀ ਬੈਠਕ ਬੁਲਾਉਣ ’ਤੇ ਸਹਿਮਤੀ ਬਣੀ ਹੈ।
ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਦੋਵੇਂ ਦੇਸ਼ਾਂ ਵਿਚਾਲੇ ਸਿੱਧੀ ਹਵਾਈ ਉਡਾਨ ਅਤੇ ਕੈਲਾਸ਼ ਮਾਨਸਰੋਵਰ ਯਾਤਰਾ ਦੁਬਾਰਾ ਸ਼ੁਰੂ ਕਰਨ ’ਤੇ ਵੀ ਚਰਚਾ ਕੀਤੀ ਹੈ। ਜ਼ਿਕਰਯੋਗ ਹੈ ਕਿ ਕੋਵਿਡ ਮਹਾਂਮਾਰੀ ਦੌਰਾਨ ਉਡਾਨਾਂ ਅਤੇ ਯਾਤਰਾ ’ਤੇ ਰੋਕ ਲਗਾ ਦਿੱਤੀ ਗਈ ਸੀ।