HomePunjabi Newsਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ

ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ

ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ ਰਹੀ ਹੈ ਬਚਾਅ

ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦੂਜਾ ਦਿਨ ਸੀ ਅਤੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਗੌਤਮ ਅਡਾਨੀ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। 12 ਵਜੇ ਲੋਕ ਸਭਾ ਦੀ ਕਾਰਵਾਈ ਫਿਰ ਤੋਂ ਸ਼ੁਰੂ ਹੋਇਆ ਪਰ ਵਿਰੋਧੀ ਧਿਰ ਫਿਰ ਹੰਗਾਮਾ ਕੀਤਾ ਗਿਆ, ਜਿਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਨੂੰ 28 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ।

ਸਦਨ ਤੋਂ ਬਾਹਰ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਗੌਤਮ ਅਡਾਨੀ ’ਤੇ ਅਮਰੀਕਾ ’ਚ 2 ਹਜ਼ਾਰ ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਆਰੋਪ ਹੈ। ਜਿਸ ਦੇ ਚਲਦਿਆਂ ਉਸ ਨੂੰ ਜੇਲ੍ਹ ਵਿਚ ਹੋਣਾ ਚਾਹੀਦਾ ਹੈ ਪਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਗੌਤਮ ਅਡਾਨੀ ਨੂੰ ਬਚਾਉਣ ’ਚ ਲੱਗੀ ਹੋਈ ਹੈ। ਜ਼ਿਕਰਯੋਗ ਹੈ ਕਿ ਲੰਘੀ 21 ਨਵੰਬਰ ਨੂੰ ਯੂਨਾਈਟਿਡ ਸਟੇਟਸ ਅਟਾਰਨੀ ਦਫ਼ਤਰ ਵੱਲੋਂ ਕਿਹਾ ਗਿਆ ਸੀ ਕਿ ਗੌਤਮ ਅਡਾਨੀ ਨੇ ਭਾਰਤ ’ਚ ਸੋਲਰ ਐਨਰਜੀ ਨਾਲ ਜੁੜੇ ਕੰਟਰੈਕਟ ਨੂੰ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 2200 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਜਾਂ ਰਿਸ਼ਵਤ ਦੇਣ ਯੋਜਨਾ ਬਣਾਈ ਸੀ।

RELATED ARTICLES

Most Popular

Recent Comments