ਪੰਜਾਬ ਵਿਚ ਵੀ ਹੋਵੇਗਾ ਮਿਸ਼ਨ 2022, ਚੜੂਨੀ ਧੜੇ ਵਲੋਂ ਵਿਉਂਤਬੰਦੀ ਬਣਾਉਣੀ ਸ਼ੁਰੂ

ਭਾਰਤੀ ਕਿਸਾਨ ਯੂਨੀਅਨ ਏਕਤਾ (ਚੜੂਨੀ) ਹਰਿਆਣਾ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਆਪਣੇ ਬੇਬਾਕ ਅੰਦਾਜ ਲਈ ਜਾਣੇ ਜਾਂਦੇ ਹਨ, ਹੁਣ ਉਹਨਾਂ ਨੇ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਿਆਉਣ ਵਾਲੀ ਭਾਜਪਾ ਨੂੰ ਉੱਤਰ ਪ੍ਰਦੇਸ਼ ਵਿਚ ਹਰਾਉਣਾ ਲਈ ਮਿਸ਼ਨ 2022 ਹੈ। ਪੰਜਾਬ ਵਿਚ ਵੀ ਮਿਸ਼ਨ 2022 ਹੋਵੇਗਾ। ਜਿਸ ਦੀ ਵਿਉਂਤਬੰਦੀ ਚੜੂਨੀ ਧੜੇ ਵਲੋਂ ਤਿਆਰ ਕੀਤੀ ਜਾ ਰਹੀ ਹੈ।


ਦਸ ਦਈਏ ਕਿ ਚੜੂਨੀ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਚੋਣਾਂ ਲੜਨੀਆ ਚਾਹੀਦੀਆਂ ਹਨ। ਇਸੇ ਬਿਆਨ ਕਰਕੇ ਉਹਨਾਂ ਨੂੰ ਸਸਪੈਂਡ ਵੀ ਕੀਤਾ ਗਿਆ ਸੀ। ਹੁਣ ਉਹਨਾਂ ਕਿਹਾ ਕਿ ਕੇਂਦਰ ਵਿਚ ਕਿਸੇ ਹੋਰ ਪਾਰਟੀ ਦੀ ਸਰਕਾਰ ਬਣਨ ‘ਤੇ ਵੀ ਖੇਤੀ ਕਾਨੂੰਨ ਰੱਦ ਹੋਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਜਿਸ ਕਰ ਕੇ 2022 ਤੋਂ 2024 ਤੱਕ ਰਵਾਇਤੀ ਪਾਰਟੀਆਂ ਨੂੰ ਸਤਾ ਤੋਂ ਦੂਰ ਰੱਖ ਕੇ ਚੰਗੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇ। ਦੋ ਸਾਲ ਦੀ ਚੰਗੀ ਕਾਰਗੁਜ਼ਾਰੀ ਸਦਕਾ 2024 ਵਿਚ ਪੂਰੇ ਦੇਸ਼ ਵਿਚ ਕਿਸਾਨਾਂ ਦੀ ਲਹਿਰ ਬਣ ਜਾਵੇਗੀ।


ਤੁਹਾਨੂੰ ਕੀ ਲਗਦਾ ਹੈ ਕਿ ਚੜੂਨੀ ਦੇ ਇਸ ਬਿਆਨ ਨਾਲ ਤੁਸੀਂ ਸਹਿਮਤ ਹੋ ? ਕਿ ਕਿਸਾਨਾਂ ਦੇ ਮੁੱਦੇ ਕੋਈ ਪਾਰਟੀ ਸੁਲਝਾ ਸਕਦੀ ਹੈ ? ਜਾ ਕਿਸਾਨਾਂ ਨੂੰ ਆਪ ਰਾਜਨੀਤੀ ਚ ਆਉਣਾ ਚਾਹੀਦਾ ਹੈ ?

MUST READ