ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਦੌਰਾ ਕਰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 540 ਮੈਗਾਵਾਟ ਸਮਰੱਥਾ ਵਾਲੇ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.) ਦਾ ਅੱਜ 11 ਫਰਵਰੀ ਨੂੰ ਗੋਇੰਦਵਾਲ ਵਿਖੇ ਦੌਰਾ ਕਰਨਗੇ।
ਸੂਬੇ ਦੇ ਲੋਕਾਂ ਨੂੰ ਤੋਹਫ਼ੇ ਵਜੋਂ ਸਮਰਪਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ. ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦੇ 3000 ਕਰੋੜ ਰੁਪਏ ਦੇ ਦੇਣਦਾਰੀ ਦੇ ਕੇਸ ਬੰਦ ਹੋ ਜਾਣਗੇ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਬਿਜਲੀ ਦਰਾਂ ਵਿੱਚ ਅਚਾਨਕ ਲੱਗੇ ਝਟਕਿਆਂ ਤੋਂ ਰਾਹਤ ਮਿਲੇਗੀ।