ਪੰਜਾਬ ਦਾ ਇਹ ਸਾਬਕਾ ਮੰਤਰੀ ਵਿਜੀਲੈਂਸ ਦੀ ਰਾਡਾਰ ਤੇ, ਜਾਣੋ ਨਾਮ

ਸਾਬਕਾ ਮੰਤਰੀਆਂ ਤੇ ਵਿਧਾਇਕਾਂ ਖ਼ਿਲਾਫ਼ ਵਿਜੀਲੈਂਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਖਬਰ ਸਾਹਮਣੇ ਆਈ ਹੈ ਕਿ ਹੁਣ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਵਿਜੀਲੈਂਸ ਦੇ ਰਡਾਰ ‘ਤੇ ਹਨ। ਪਤਾ ਲੱਗਾ ਹੈ ਕਿ ਵਿਜੀਲੈਂਸ ਨੇ ਉਸ ਨੂੰ 7 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਦੱਸ ਦਈਏ ਕਿ ਵਿਜੀਲੈਂਸ ਨੇ 5 ਦਸੰਬਰ ਨੂੰ ਕਾਂਗਰਸੀ ਵਿਧਾਇਕ ਰਿੰਦਰਮੀਤ ਪਾਹਡਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਹੈ।ਇਸ ਦੇ ਨਾਲ ਹੀ ਸਾਬਕਾ ਡਿਪਟੀ ਸੀ.ਐਮ. ਓਪੀ ਸੋਨੀ ਨੂੰ ਵੀ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ।ਵਿਜੀਲੈਂਸ ਵੱਲੋਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਆਏ ਦਿਨ ਕਾਰਵਾਈਆ ਕੀਤੀਆਂ ਜਾ ਰਹੀਆ ਹਨ।

MUST READ