ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਾਲਵਾ ਖੇਤਰ ਵਿੱਚ ਲੋਕਾਂ ਨਾਲ ਜਨ ਸੰਪਰਕ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਸਿਆਸੀ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਅਤਾ ਤੋਂ ਡਰੇ ਹੋਏ ਹਨ ਅਤੇ ਇਸੇ ਲਈ ਉਹ ਪੰਜਾਬ ਦੀ ‘ਆਪ’ ਸਰਕਾਰ ਨੂੰ ਬਦਨਾਮ ਕਰਨ ਲਈ ਹਰ ਰੋਜ਼ ਕੋਈ ਨਾ ਕੋਈ ਸਾਜ਼ਿਸ਼ ਰਚਦੇ ਰਹਿੰਦੇ ਹਨ।
ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਸੂਬੇ ਦੇ ਸਾਰੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਚੋਣ ਮੁਹਿੰਮ ਹੁਣ ਤੋਂ ਹੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਹੋਇਆ ਹੈ ਅਤੇ ਇਸ ਦੇ ਮੱਦੇਨਜ਼ਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ।