24 ਮਈ ਨੂੰ ਜਲੰਧਰ ’ਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨਗੇ ਪੀਐਮ
ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਜਲੰਧਰ ਵਿਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਨੂੰ ਦੇਖਦਿਆਂ ਸੁਰੱਖਿਆ ਨੂੰ ਲੈ ਕੇ ਵੱਖ-ਵੱਖ ਏਜੰਸੀਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦੀ ਪੁਲਿਸ ਨੇ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਨਾਲ ਹੀ ਗੁਜਰਾਤ ਪੁਲਿਸ ਦੀਆਂ ਦੋ ਕੰਪਨੀਆਂ ਵੀ ਜਲੰਧਰ ਪਹੁੰਚ ਚੁੱਕੀਆਂ ਹਨ। ਮੀ
ਡੀਆ ਰਾਹੀਂ ਇਹ ਵੀ ਜਾਣਕਾਰੀ ਮਿਲੀ ਹੈ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੀ ਸਾਰੀ ਦੇਖ ਰੇਖ ਗੁਜਰਾਤ ਪੁਲਿਸ ਦੇ ਹੱਥ ਹੋਵੇਗੀ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਨੂੰ ਲੈ ਕੇ ਬਾਹਰੀ ਸੂਬਿਆਂ ਵਿਚੋਂ ਪੁਲਿਸ ਦੀਆਂ ਕੰਪਨੀਆਂ ਪੰਜਾਬ ਪਹੁੰਚ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਭਾਜਪਾ ਉਮੀਦਵਾਰਾਂ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਵੀ ਕੀਤਾ ਜਾ ਰਿਹਾ ਹੈ।