HomePunjabi Newsਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵੀ ਸੌਂਪਿਆ...

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵੀ ਸੌਂਪਿਆ ਆਪਣਾ ਸਪੱਸ਼ਟੀਕਰਨ

ਹੁਣ ਤੱਕ ਕੈਰੋਂ ਸਮੇਤ 13 ਸਾਬਕਾ ਮੰਤਰੀ ਸੌਂਪ ਚੁੱਕੇ ਹਨ ਆਪਣਾ ਸਪੱਸ਼ਟੀਕਰਨ

ਅੰਮਿ੍ਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸੀ। ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਤ 17 ਸਾਬਕਾ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਸ ਆਦੇਸ਼ ਨੂੰ ਸਵੀਕਾਰ ਕਰਦਿਆਂ ਪਿਛਲੇ ਦਿਨੀਂ ਅਕਾਲੀ ਦਲ ਦੇ 12 ਸਾਬਕਾ ਮੰਤਰੀਆਂ ਨੇ ਆਪੋ-ਆਪਣੇ ਸਪਸ਼ਟੀਕਰਨ ਦੇ ਦਿੱਤੇ ਸਨ।

ਅੱਜ ਬੁੱਧਵਾਰ ਨੂੰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵੀ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪ ਦਿੱਤਾ। ਇਸ ਤੋਂ ਪਹਿਲਾਂ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਮਨਪ੍ਰੀਤ ਸਿੰਘ ਬਾਦਲ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ ਨੇ ਵੀ ਆਪਣਾ-ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪ ਦਿੱਤਾ ਸੀ। ਅਜੇ ਤੱਕ ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ ਅਤੇ ਸੁਰਜੀਤ ਸਿੰਘ ਰੱਖੜਾ ਦੇ ਸਪੱਸ਼ਟੀਕਰਨਾਂ ਦੀ ਉਡੀਕ ਕੀਤੀ ਜਾ ਰਹੀ ਹੈ।

RELATED ARTICLES

Most Popular

Recent Comments