ਇਕ ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਰਿਹਾ ਹੈ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਦਾ ਹੋਵੇਗਾ। ਹੁਣ ਸਤੰਬਰ ਮਹੀਨੇ ਤੱਕ ਸਕੂਲਾਂ ਦਾ ਸਮਾਂ ਇਹੀ ਰਹੇਗਾ। ਦੱਸ ਦਈਏ ਕਿ 28 ਮਾਰਚ ਨੂੰ ਪੰਜਾਬ ਦੇ ਸਕੂਲਾਂ ਵਿੱਚ ਮੈਗਾ ਪੀਟੀਐਮ ਰੱਖਿਆ ਗਿਆ ਸੀ ਜਿਸ ਵਿੱਚ 10 ਲੱਖ ਤੋਂ ਵੱਧ ਮਾਪਿਆ ਨੇ ਹਿੱਸਾ ਲਿਆ ਸੀ।