HomePunjabi Newsਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 50ਵਾਂ ਦਿਨ

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 50ਵਾਂ ਦਿਨ

ਕਿਸਾਨ ਆਗੂ ਡੱਲੇਵਾਲ ਦੀ ਹਰ ਪਲ ਵਿਗੜਦੀ ਜਾ ਰਹੀ ਹੈ ਸਿਹਤ

ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 50ਵੇਂ ਦਿਨ ਵੀ ਜਾਰੀ ਹੈ। ਡੱਲੇਵਾਲ ਦੀ ਸਿਹਤ ਸੰਭਾਲ ਵਿਚ ਲੱਗੇ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹਰ ਪਲ ਵਿਗੜਦੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਬੋਲਣ ਵਿੱਚ ਵੀ ਦਿੱਕਤ ਆ ਰਹੀ ਹੈ। ਡਾਕਟਰਾਂ ਦਾ ਦੱਸਣਾ ਹੈ ਕਿ ਡੱਲੇਵਾਲ ਦੀ ਚਮੜੀ ਹੁਣ ਸੁੰਗੜਨੀ ਸ਼ੁਰੂ ਹੋ ਗਈ ਹੈ, ਜੋ ਕਿ ਬਹੁਤ ਚਿੰਤਾ ਵਾਲੀ ਗੱਲ ਹੈ।

ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਈ ਸਿਆਸੀ ਆਗੂ ਮਿਲਣ ਵੀ ਗਏ ਹਨ, ਪਰ ਮਸਲੇ ਦਾ ਕੋਈ ਵੀ ਹੱਲ ਨਹੀਂ ਨਿਕਲਿਆ ਹੈ। ਧਿਆਨ ਰਹੇ ਕਿ ਕਿ ਸ਼ੰਭੂ ਅਤੇ ਖਨੌਰੀ ਦੇ ਬਾਰਡਰ ’ਤੇ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਵੀ ਲਗਾਇਆ ਹੋਇਆ ਹੈ, ਜੋ ਕਿ ਲਗਾਤਾਰ ਜਾਰੀ ਹੈ।  

RELATED ARTICLES

Most Popular

Recent Comments