ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥
ਵਿਆਖਿਆ :- ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ। 14-03-24 , ਅੰਗ:-133