ਜੈਤਸਰੀ ਮਃ ੪ ॥ ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ ਆਲਸੀਆ ਉਘਲਾਨਾ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥
ਵਿਆਖਿਆ :- ਹੇ ਭਾਈ! ਅਸੀ ਤੇਰੇ ਅੰਞਾਣ ਮੂਰਖ ਬੱਚੇ ਹਾਂ, ਅਸੀ ਨਹੀਂ ਜਾਣ ਸਕਦੇ ਕਿ ਤੂੰ ਕਿਹੋ ਜਿਹਾ ਹੈਂ, ਅਤੇ ਕੇਡਾ ਵੱਡਾ ਹੈਂ। ਹੇ ਹਰੀ! ਮੇਹਰ ਕਰ ਕੇ ਮੈਨੂੰ ਚੰਗੀ ਅਕਲ ਦੇਹ, ਮੈਨੂੰ ਮੂਰਖ ਨੂੰ ਸਿਆਣਾ ਬਣਾ ਲੈ। ੧ । ਹੇ ਭਾਈ! ਮੇਰਾ ਸੁਸਤ ਮਨ (ਮਾਇਆ ਦੀ ਨੀਂਦ ਵਿਚ) ਸੌਂ ਗਿਆ ਸੀ। ਪਰਮਾਤਮਾ ਨੇ ਮੈਨੂੰ ਗੁਰੂ ਲਿਆ ਕੇ ਮਿਲਾ ਦਿੱਤਾ। ਗੁਰੂ ਨੂੰ ਮਿਲ ਕੇ (ਮੇਰੇ ਮਨ ਦੇ) ਕਿਵਾੜ ਖੁੱਲ੍ਹ ਗਏ ਹਨ। ਰਹਾਉ। 17-01-24, ਅੰਗ:697