HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥

ਵਿਆਖਿਆ:- ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ| ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਦਾ ॥੧॥ ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ॥ 28-01-24, ਅੰਗ:-662

RELATED ARTICLES

Most Popular

Recent Comments