ਸਲੋਕੁ ਮ: ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥
ਵਿਆਖਿਆ :- (ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ ‘ਅਨੰਤ’ ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ। ਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ “ਅਨੰਤ” ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ) ; ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ। ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜ਼ਾ ਵਿਚ ਤੁਰੇ।1। 02-02-24, ਅੰਗ:-949