ਸੋਰਠਿ ਮਹਲਾ ੩ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥
ਵਿਆਖਿਆ:- ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ| ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ॥੧॥ 07-02-24, ਅੰਗ :-601