Saturday, July 27, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸਲੋਕ ਮ: ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥

ਵਿਆਖਿਆ :- ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ। ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ।੧।10-02-24, ਅੰਗ:-555

RELATED ARTICLES

Most Popular

Recent Comments