ਸੰਗਰਾਂਦ। ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥
ਵਿਆਖਿਆ:- (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ। ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ । 13-02-24