Sunday, July 7, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥

ਵਿਆਖਿਆ:- ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ।੨। 16-02-24, ਅੰਗ:-683

RELATED ARTICLES

Most Popular

Recent Comments