HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਤਿਲੰਗ ਮ: ੧ ਇਆਨੜੀਏ ਮਾਨੜਾ ਕਾਇ ਕਰੇਹਿ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥

ਵਿਆਖਿਆ:- ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? 17-02-24, ਅੰਗ:-722

RELATED ARTICLES

Most Popular

Recent Comments